ਡੀਸੀ ਫੂਲਕਾ ਨੇ ਅੱਜ ਲੋਕਾਂ ਨੂੰ ਕੀਤੀ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ

ਬਰਨਾਲਾ,
ਕੋਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਜ਼ਿਲ੍ਹਾ ਵਾਸੀਆਂ ਨੂੰ ਲੋੜੀਂਦੇ ਇਹਤਿਆਤ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ (22 ਮਾਰਚ) ਨੂੰ ‘ਜਨਤਾ ਕਰਫਿਊ’ ਦੀ ਕੀਤੀ ਅਪੀਲ ਅਨੁਸਾਰ ਲੋਕ ਘਰਾਂ ਵਿੱਚ ਹੀ ਰਹਿਣ ਤੇ ਘਰਾਂ ਤੋਂ ਬਾਹਰ ਨਾ ਜਾਣ ਤਾਂ ਜੋ ਆਪਣੀ ਅਤੇ ਆਪਣੇ ਆਸ-ਪਾਸ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਲਕੇ ਸ਼ਾਮ ਨੂੰ 5 ਵਜੇ ਸਾਇਰਨ ਵੱੱਜਣ ‘ਤੇ ਸਾਡੀ ਸੁਰੱਖਿਆ, ਬਚਾਅ ਲਈ ਸੇਵਾਵਾਂ ਨਿਭਾਉਣ ਵਾਲੇ ਵੱਖ ਵੱਖ ਵਿਭਾਗੀ ਅਮਲੇ ਅਤੇ ਹੋਰ ਲੋਕਾਂ ਦੀ ਤਾੜੀਆਂ ਵਜਾ ਕੇ ਹੌਸਲਾ ਅਫਜ਼ਾਈ ਕੀਤੀ ਜਾਵੇ।

Scroll to Top