ਫਾਸਟ-ਫੂਡ ਸਟਾਲ ਉੱਦਮੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫ਼ਿਕੇਟ

BTN, ਬਰਨਾਲਾ, 12 ਜੁਲਾਈ 2023


    ਐਸ.ਬੀ.ਆਈ ਆਰਸੈਟੀ ਬਰਨਾਲਾ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ  ਵੱਖ ਵੱਖ ਤਰ੍ਹਾਂ ਦੇ ਕੋਰਸ ਕਰਵਾਏ ਜਾਂਦੇ ਹਨ।ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡਿਆ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 10 ਦਿਨਾਂ ਦਾ ਫਾਸਟ-ਫੂਡ ਸਟਾਲ ਉੱਦਮੀ ਦਾ ਮੁਫ਼ਤ ਕੋਰਸ ਪੂਰਾ ਕੀਤਾ ਗਿਆ। ਇਸ ਟ੍ਰੇਨਿੰਗ ਪੋ੍ਗਰਾਮ ਵਿੱਚ ਤਕਰੀਬਨ 22 ਸਿਖਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚ ਲੜਕੇ-ਲੜਕੀਆਂ ਸ਼ਾਮਿਲ ਸਨ।           
ਇਸ ਸਰਟੀਫ਼ਿਕੇਟ ਸਮਾਰੋਹ ਵਿੱਚ ਐਸ.ਬੀ.ਆਈ ਆਰਸੈਟੀ, ਬਰਨਾਲਾ ਦੇ ਸਮੂਹ ਸਟਾਫ਼ ਨੇ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਪ੍ਰੇਰਿਤ ਕੀਤਾ ਅਤੇ ਸਵੈ ਰੋਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਰਟੀਫ਼ਿਕੇਟ ਵੰਡੇ।

Scroll to Top