ਬਰਸਾਤ ਨਾਲ ਹੋਏ ਕਾਰੋਬਾਰੀਆਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ : ਸੰਦੀਪ ਅਗਰਵਾਲ

ਗਗਨ ਹਰਗੁਣ, 9 ਜੁਲਾ 2023 

ਮੀਂਹ ਦੇ ਮੌਸਮ ਦੇ ਚਲਦਿਆਂ ਪੂਰੇ ਪੰਜਾਬ ਚ ਮਾੜੇ ਪ੍ਰਬੰਧਾਂ ਕਰਕੇ ਅਤੇ ਸੂਬਾ ਸਰਕਾਰ ਦੇ ਫੇਲ ਸਿਸਟਮ ਕਰਕੇ ਵਪਾਰੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਭਾਜਪਾ ਦੇ ਨੌਜਵਾਨ ਆਗੂ ਸੰਦੀਪ ਅਗਰਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਈ-ਮੇਲ ਭੇਜ ਕੇ ਮੰਗ ਕੀਤੀ ਹੈ ਕਿ ਬਰਸਾਤ ਦੇ ਮੌਸਮ ਕਾਰਨ ਪੰਜਾਬ ਭਰ ਦੇ ਬਜਾਰਾਂ ਵਿੱਚ ਖੜ੍ਹੇ ਪਾਣੀ ਕਾਰਨ ਵਪਾਰੀਆਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।ਭਾਜਪਾ ਆਗੂ ਸੰਦੀਪ ਅਗਰਵਾਲ ਨੇ ਮੁੱਖ ਮੰਤਰੀ ਨੂੰ ਭੇਜੀ ਇੱਕ ਈਮੇਲ ਵਿੱਚ ਜ਼ਿਕਰ ਕੀਤਾ ਹੈ ਕਿ ਸਰਕਾਰ ਦੀ ਅਯੋਗਤਾ ਕਾਰਨ ਪਾਣੀ ਦੀ ਨਿਕਾਸੀ ਪ੍ਰਣਾਲੀ ਫੇਲ੍ਹ ਹੋ ਗਈ ਹੈ।                          ਜਿਸ ਕਾਰਨ ਬਾਜ਼ਾਰਾਂ ਵਿੱਚ ਪਾਣੀ ਭਰ ਗਿਆ ਅਤੇ ਵਪਾਰੀਆਂ ਦੀਆਂ ਦੁਕਾਨਾਂ ਵਿੱਚ ਪਾਣੀ ਦਾਖਲ ਹੋਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਬਰਬਾਦ ਹੋ ਗਿਆ ਹੈ। ਅਗਰਵਾਲ ਨੇ ਕਿਹਾ ਕਿ ਵਪਾਰੀ ਵਰਗ ਪਹਿਲਾਂ ਹੀ ਆਨਲਾਈਨ ਮਾਰਕੀਟਿੰਗ ਕਾਰਨ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਮੀਂਹ ਵਰਗੀ ਕੁਦਰਤੀ ਆਫਤ ਕਾਰਨ ਮਾਲ ਦਾ ਨੁਕਸਾਨ ਹੋਣ ਕਾਰਨ ਵਪਾਰੀਆਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।ਜਿਸ ਲਈ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਕਿਸਾਨਾਂ ਦੀ ਤਰਜ਼ ‘ਤੇ ਵਪਾਰੀਆਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ  ਤਾਂ ਜੋ ਵਪਾਰੀ ਮਾਨਸਿਕ ਪ੍ਰੇਸ਼ਾਨੀ ਦਾ ਸ਼ਿਕਾਰ ਨਾ ਹੋਣ ।
Scroll to Top