ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ – ਡੀ.ਸੀ.

ਕਿਹਾਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ

ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਲਈ 1800-1800-1000 ਤੇ ਕਰੋ ਸੰਪਰਕ – ਐਸ.ਐਸ.ਪੀਵਿਜੀਲੈਂਸ

ਐਸ.ਬੀ.ਐਸਯੂਨੀਵਰਸਿਟੀ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

 

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 4 ਨਵੰਬਰ 2022

ਨਸ਼ਿਆਂ ਵਾਂਗ ਭ੍ਰਿਸ਼ਟਾਚਾਰ ਵੀ ਸਮਾਜਿਕ ਅਲਾਮਤ ਹੈ ਜਿਸ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਇਸ ਅਲਾਮਤ ਨੂੰ ਖ਼ਤਮ ਕਰਕੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ..ਐਸਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ਇਸ ਜਾਗਰੂਕਤਾ ਸਮਾਗਮ ਵਿੱਚ ਐਸ.ਪੀ.(ਡੀਗੁਰਮੀਤ ਸਿੰਘ ਚੀਮਾਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘਡੀ.ਐਸ.ਪੀਵਿਜੀਲੈਂਸ ਫਿਰੋਜ਼ਪੁਰ ਯੁਨਿਟ ਸ੍ਰੀ ਕੇਵਲ ਕ੍ਰਿਸ਼ਨ ਅਤੇ ਰਜਿਸਟਰਾਰ ਐਸ.ਬੀ.ਐਸਯੂਨੀਵਰਸਿਟੀ ਸ੍ਰੀ ਗਜ਼ਲਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ

                                                  ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਨੇ ਕਿਹਾ ਕਿ ਅੱਜ ਦਾ ਸਮਾਗਮ ਬਹੁਤ ਹੀ ਅਹਿਮ ਹੈ ਅਤੇ ਇਸ ਸਮਾਗਮ ਵਿੱਚ ਹਾਜ਼ਰ ਸਾਨੂੰ ਸਾਰਿਆਂ ਨੂੰ ਅਹਿਦ ਕਰਨਾ ਚਾਹੀਦਾ ਹੈ ਕਿ ਅਸੀਂ ਭ੍ਰਿਸ਼ਟਾਚਾਰ ਅਤੇ ਹੋਰ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਮਿਲ ਕੇ ਕੰਮ ਕਰਾਂਗੇ ਤਾਂ ਜੋ ਨਰੋਏ ਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਕਿਸ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਨਾ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ

          ਸੈਮੀਨਾਰ ਦੌਰਾਨ ਐਸ.ਐਸ.ਪੀ. ਵਿਜੀਲੈਂਸ ਸ. ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਵੱਲੋਂ ਮਿਤੀ 31 ਅਕਤੂਬਰ ਤੋਂ 06 ਨਵੰਬਰ,  2022 ਤੱਕ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਨ ਲਈ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਵਿਜੀਲੈਂਸ ਬਿਊਰੋ ਦੇ ਕੰਮ ਕਰਨ ਦੇ ਢੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਹਮੇਸ਼ਾ ਸਮੂਹ ਵਿਭਾਗਾਂ ਤੇ ਕਾਰਪੋਰੇਸ਼ਨਾਂ ਤੇ ਨਿਗਾਹ ਰੱਖਦਾ ਹੈ ਅਤੇ ਇਹ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਜੇਕਰ ਉਸ ਨੂੰ ਭ੍ਰਿਸ਼ਟਾਚਾਰ ਦੀ ਕੋਈ ਭਿਣਕ ਲੱਗਦੀ ਹੈ ਜਾਂ ਕਿਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਹੁੰਦੀ ਹੈ ਤਾਂ ਉਸੇ ਵੇਲੇ ਹੀ ਵਿਜੀਲੈਂਸ ਨੂੰ ਸੂਚਿਤ ਕਰੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਬਲਿਕ ਗਰੀਵੀਐਂਨਸਿਸ ਰਿਡਰੈਂਸਲ ਸਿਸਟਮ (ਪੀ.ਜੀ.ਆਰ.ਐਸ) ਪੋਰਟਲ ਬਣਾਇਆ ਗਿਆ ਹੈ ਜਿਸ ਤੇ ਭ੍ਰਿਸ਼ਟਾਚਾਰ ਸਬੰਧੀ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਟੋਲ ਫ਼ਰੀ ਨੰਬਰ 1800-1800-1000 ਤੇ ਐਂਟੀ ਕਰੱਪਸ਼ਨ ਐਕਸ਼ਨ ਲਾਈਨ 95012-00200 ਸ਼ੇਅਰ ਕਰਦਿਆਂ ਦੱਸਿਆ ਕਿ ਇਸ ਨੰਬਰ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦਫ਼ਤਰ ਨੂੰ ਜਾਣੂ ਕਰਵਾਉਣ ਤਾਂ ਹੀ ਇਸ ਤੇ ਨਕੇਲ ਪਾਈ ਜਾ ਸਕਦੀ ਹੈ। ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਭਾਰਤ ਵਿਕਸਿਤ ਭਾਰਤ‘ ਦੇ ਨਾਅਰੇ ਨਾਲ ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂਕਰਮਚਾਰੀਆਂਕਾਲਜ ਦੇ ਵਿਦਿਆਰਥੀਆਂ ਤੇ ਹੋਰਨਾਂ ਨੂੰ ਭ੍ਰਿਸ਼ਟਾਚਾਰ ਮੁਕਤ ਭਾਰਤ ਸਿਰਜਨ ਵਿੱਚ ਆਪਣਾਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।                               

           ਇਸ ਮੌਕੇ ਐਸ.ਬੀ.ਐਸਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਰਸ਼ਦੀਪਦੀਪ ਕੌਰਤੁਸ਼ਾਰ ਅਤੇ ਅਨੀਸ਼ਾ ਵੱਲੋਂ ਵੀ ਭ੍ਰਿਸ਼ਟਾਚਾਰ ਮੁਕਤ ਭਾਰਤ ਸਿਰਜਨ ਲਈ ਅਤੇ ਮੌਜੂਦਾ ਸਥਿਤੀਆਂ ਅਤੇ ਸਮਾਧਾਨ ਬਾਰੇ ਆਪਣੇਆਪਣੇ ਵਿਚਾਰ ਸਾਂਝੇ ਕੀਤੇ ਗਏ ਸਮਾਗਮ ਦੀ ਸ਼ੁਰੂਆਤ ਯੂਨੀਵਰਸਿਟੀ ਦੀ ਵਿਦਿਆਰਥਣ ਜਸਵਿੰਦਰ ਕੌਰ ਵੱਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ

          ਇਸ ਮੌਕੇ ਇੰਸਪੈਕਟਰ ਵਿਜੀਲੈਂਸ ਬਿਊਰੋ ਜਗਨਦੀਪ ਕੌਰ ਅਤੇ ਲਵਮੀਤ ਕੌਰਟਰੈਫਿਕ ਇੰਸਪੈਕਟਰ ਪੁਸ਼ਪਿੰਦਰਪਾਲ ਸਿੰਘਲੋਕ ਸੰਪਰਕ ਅਫ਼ਸਰ ਐਸ.ਬੀ.ਐਸ ਕਾਲਜ ਸ੍ਰੀ ਯਸ਼ਪਾਲਨੋਡਲ ਅਫ਼ਸਰ ਰੈਡ ਰਿਬਨ ਕਲੱਬ ਗੁਰਪ੍ਰੀਤ ਸਿੰਘਪ੍ਰੋਗਰਾਮ ਅਫ਼ਸਰ ਐਨ.ਐਸ.ਐਸਪਾਲੀ ਵਿੰਗ ਸਹਾਇਕ ਪ੍ਰੋਫੈਸਰ ਗੁਰਜੀਵਨ ਸਿੰਘਐਚ..ਡੀਮਕੈਨੀਕਲ ਇਜੀ.ਪਾਲੀ ਵਿੰਗ ਡਾਕਮਲ ਖੰਨਾ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ 

Scroll to Top