ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ 

5 ਜਨਵਰੀ 2023 ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ- ਡਿਪਟੀ ਕਮਿਸ਼ਨਰ 

ਸੋਨੀ ਪਨੇਸਰ , ਬਰਨਾਲਾ, 21 ਦਸੰਬਰ 2022
  ਪੰਜਾਬ ਸਰਕਾਰ ਵੱਲੋਂ ਐਨ.ਡੀ.ਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ 13ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾਖਲਾ ਪ੍ਰੀਖਿਆ ਲਈ ਯੋਗਤਾ, ਸਿਰਫ ਲੜਕੇ, ਜੋ ਕਿ ਪੰਜਾਬ ਦੇ ਵਸਨੀਕ ਹੋਣ, ਜਨਮ ਮਿਤੀ 02 ਜੁਲਾਈ 2006 ਤੋਂ ਪਹਿਲਾਂ ਨਾ ਹੋਵੇ, 10ਵੀਂ ਜਮਾਤ ਵਿੱਚ ਪੜ੍ਹਦੇ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ 11ਵੀਂ ਜਮਾਤ ਵਿੱਚ ਪੜ੍ਹ ਰਹੇ ਨੌਜਵਾਨ ਜੋ ਉਮਰ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋਣ, ਵੀ ਦਾਖਲਾ ਪ੍ਰੀਖਿਆ ਲਈ ਬਿਨੈ ਕਰ ਸਕਦੇ ਹਨ।
      ਉਨ੍ਹਾਂ ਦੱਸਿਆ ਕਿ ਟੈਸਟ ਉਪਰੰਤ ਐਨ.ਡੀ.ਏ ਦੀ ਤਿਆਰੀ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਮੋਹਾਲੀ ਦੇ ਵਿਖੇ 11ਵੀਂ ਅਤੇ 12ਵੀ ਜਮਾਤਾਂ ਦੀ ਸਿੱਖਿਆ ਦਿੱਤੀ ਜਾਵੇਗੀ। ਉਹਨਾਂ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਸਾਰੀ ਸਿਖਲਾਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਮੁਹਾਲੀ ਵਲੋਂ ਮੁਫ਼ਤ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਸਿਰਫ ਸਕੂਲ ਫ਼ੀਸਾਂ ਦਾ ਹੀ ਭੁਗਤਾਨ ਕਰਨਾ ਪਵੇਗਾ ਜੋ ਬਹੁਤ ਹੀ ਜ਼ਿਆਦਾ ਸਬਸਿਡੀ ਵਾਲੀਆਂ ਹੁੰਦੀਆਂ ਹਨ। ਸਿਖਲਾਈ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸੰਸਥਾ ਵਿੱਚ ਹੀ ਮੁਫਤ ਬੋਰਡਿੰਗ, ਹੋਸਟਲ ਅਤੇ ਮੈੱਸ ਦੀ ਸੁਵਿਧਾ ਦਿੱਤੀ ਜਾਵੇਗੀ।
     ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਲਿਖਤੀ ਟੈਸਟ ਲਈ ਮੌਜੂਦਾ ਮਹੀਨਾ ਦਸੰਬਰ 2022 ਤੋਂ 05 ਜਨਵਰੀ 2023 ਤੱਕ ਵੈਬਸਾਈਟ http://recruitment-portal.in ਉਤੇ ਆਨਲਾਈਨ ਬਿਨੈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵਿਦਿਆਰਥੀ ਸੰਸਥਾ ਦੀ ਵੈਬਸਾਈਟ https://afpipunjab.org ਤੋਂ ਲਾਇ ਸਕਦੇ ਹਨ ।
Scroll to Top