ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹੋ ਤਾਂ,,,

ਰਘਵੀਰ ਹੈਪੀ , ਬਰਨਾਲਾ, 28 ਫਰਵਰੀ 2023
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਬਰਨਾਲਾ ਗੁਰਤੇਜ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ/ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਦਫਤਰ ਦਾ ਟੈਲੀਗ੍ਰਾਮ ਚੈਨਲ (ਡੀਬੀਈਈ ਬਰਨਾਲਾ) ਦੇ ਨਾਮ ‘ਤੇ ਬਣਾਇਆ ਗਿਆ ਹੈ। ਉਕਤ ਟੈਲੀਗ੍ਰਾਮ ਚੈਨਲ ਵਿੱਚ ਦਫਤਰ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਜਿਵੇਂ ਕਿ ਪਲੇਸਮੈਂਟ ਕੈਂਪ ਸਬੰਧੀ ਸੂਚਨਾ/ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਸਬੰਧੀ ਜਾਣਕਾਰੀ/ਲੋਨ ਮੇਲੇ ਅਤੇ ਵੱਖ ਵੱਖ ਖੇਤਰਾਂ ਵਿੱਚ ਉਪਲੱਬਧ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਦੇ ਲਿੰਕ https://t.me/dbeebarnala ‘ਤੇ ਕਲਿੱਕ ਕਰਕੇ ਚੈਨਲ ‘ਤੇ ਜੁਆਇੰਨ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਇਨ ਨੰਬਰ 94177-39072 ‘ਤੇ ਸੰਪਰਕ ਕੀਤਾ ਜਾਵੇ।

Scroll to Top