ਵਰਕਰ ਨੂੰ ਮਿਲਿਆ ਮਾਣ, ਰਾਮ ਤੀਰਥ ਮੰਨਾ ਬਣੇ ਬਰਨਾਲਾ ਟਰੱਸਟ ਦੇ ਚੇਅਰਮੈਨ

ਤਰਸੇਮ ਸਿੰਘ , ਬਰਨਾਲਾ 12 ਜਨਵਰੀ 2023 

   ਪੰਜਾਬ ਸਰਕਾਰ ਨੇ ਸੂਬੇ ਦੀਆਂ ਤਿੰਨ ਕਾਰਪੋਰੇਸ਼ਨ ਤੇ ਬੋਰਡਾਂ ਅਤੇ 17 ਇੰਪਰੂਵਮੈਂਟ ਟਰੱਸਟਾ ਦੇ ਚੇਅਰਮੈਨ ਨਿਯੁਕਤ ਕਰ ਦਿੱਤੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ਤੋਂ ਨਵੇਂ ਨਿਯੁਕਤ ਕੀਤੇ ਚੇਅਰਮੈਨਾਂ ਦੀ ਸੂਚੀ ਜ਼ਾਰੀ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਜ਼ਾਰੀ ਸੂਚੀ ਵਿੱਚ ਬਰਨਾਲਾ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੂੰ ਲਗਾਇਆ ਗਿਆ ਹੈ। ਰਾਮਤੀਰਥ ਮੰਨਾ ਦੀ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਵਰਨਣਯੋਗ ਹੈ ਕਿ ਰਾਮ ਤੀਰਥ ਮੰਨਾ ਆਮ ਆਦਮੀ ਪਾਰਟੀ ਦੇ ਜਮੀਨੀ ਪੱਧਰ ਤੇ ਜੁੜੇ ਹੋਏ ਵਰਕਰ ਹਨ, ਜਿੰਨਾਂ ਨੇ ਹਮੇਸ਼ਾ ਪਾਰਟੀ ਨੂੰ ਮਜਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਹੈ। ਰਾਮਤੀਰਥ ਮੰਨਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਜਿਲ੍ਹਾ ਪ੍ਰਧਾਨ ਤੇ ਜਿਲ੍ਹਾ ਪਲਾਨਿੰਗ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨਿਮਾਣੇ ਜਿਹੇ ਵਰਕਰ ਨੂੰ ਇਹ ਮਾਣ ਦੇ ਕੇ, ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਹੀ ਪਾਰਟੀ ਹੈ। ਉਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹਿਰ ਦੀ ਨੁਹਾਰ ਬਦਲਣ ਲਈ ਇਮਾਨਦਾਰੀ ਨਾਲ ਕੰਮ ਕਰਨ ਲਈ ਦਿਨ ਰਾਤ ਇੱਕ ਕਰ ਦਿਆਂਗਾ। ਨਵੇ ਨਿਯੁਕਤ ਚੇਅਰਮੈਨਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।                           

Scroll to Top