ਅੱਖਾਂ ਦਾਨ ਪੰਦਰਵਾੜੇ ਨੂੰ ਸਫਲ ਬਨਾਉਣ ਲਈ ਆਸ਼ਾ ਨੂੰ ਕੀਤਾ ਟ੍ਰੇਨਡ 

ਅੱਖਾਂ ਦਾਨ ਪੰਦਰਵਾੜੇ ਨੂੰ ਸਫਲ ਬਨਾਉਣ ਲਈ ਆਸ਼ਾ ਨੂੰ ਕੀਤਾ ਟ੍ਰੇਨਡ
ਪੀ.ਟੀ.ਨੈਟਵਰਕ
ਸਿਵਲ ਸਰਜਪੀ.ਟੀ.ਨੈਟਵਰਕਨ ਡਾ. ਤੇਜਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਪਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਅੱਖਾਂ ਦਾਨ ਕਰਨ ਸੰਬੰਧੀ ਮਨਾਏ ਜਾ ਰਹੇ ਪੰਦਰਵਾੜੇ ਤਹਿਤ ਵੱਖ ਵੱਖ ਥਾਵਾਂ ‘ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਉਦੇਸ਼ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਅੱਖਾਂ ਤੋਂ ਵਾਂਝੇ ਲੋਕਾਂ ਦੀਆ ਹਨੇਰੀਆਂ ਜ਼ਿੰਦਗੀਆਂ ਨੂੰ ਰੁਸ਼ਨਾਇਆ ਜਾ ਸਕੇ। ਇਹ ਮੁਹਿੰਮ ਨੂੰ ਲੋਕਾਂ ਤੱਕ ਪ੍ਰਚਾਰ ਲਈ ਕਮਿਉਨਿਟੀ ਹੈਲਥ ਸੈਂਟਰ ਸੰਗਤ ਵਿਖੇ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ ।  ਇਸ ਮੌਕੇ ਡਾ ਬਾਂਸਲ ਨੇ ਕਿਹਾ ਕਿ 25 ਅਗਸਤ ਤੋਂ 8 ਸਤੰਬਰ 2022 ਤੱਕ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਅੱਜ ਸਾਡੇ ਦੇਸ਼ ਅੰਦਰ 15 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨੇਪਣ ਦਾ ਸ਼ਿਕਾਰ ਹਨ। ਦਿਨ-ਬ-ਦਿਨ ਅੱਖਾਂ ਦੀ ਘਾਟ ਕਾਰਨ ਇਨ੍ਹਾਂ ਵਿਚ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਾਟਾ ਅਸੀਂ ਤਾਂ ਹੀ ਪੂਰਾ ਕਰ ਸਕਦੇ ਹਾਂ, ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਈਏ। ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰੀਏ। ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ ਨੇ ਕਿਹਾ ਕਿ ਕਿਸੇ ਵੀ ਉਮਰ ਵਿਚ ਅੱਖਾਂ ਦਾਨ ਕੀਤੀਆ ਜਾ ਸਕਦੀਆਂ ਹਨ। ਜੇਕਰ ਆਦਮੀ ਦੇ ਦੂਰ ਦੀ ਐਨਕ ਲੱਗੀ ਹੋਵੇ, ਲੈੰਨਜ਼ ਪਾਇਆ ਹੋਵੇ ਤਾਂ ਵੀ ਉਹ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ। ਕੇਵਲ ਕੈਂਸਰ, ਏਡਜ਼ ਅਤੇ ਦਿਮਾਗੀ ਬੁਖਾਰ ਦੇ ਵਿੱਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਇਸ ਮੌਕੇ ਕੰਵਲਜੀਤ ਕੌਰ ਹੇਲਥ ਸੁਪਰਵਾਈਜ਼ਰ ਓਮ ਪ੍ਰਕਾਸ਼ ਪਰਮਿੰਦਰ ਸਿੰਘ ਸਿਹਤ ਵਰਕਰ ਵੀਰਪਾਲ ਕੌਰ ਆਦਿ ਸਟਾਫ ਹਾਜ਼ਰ ਸਨ ।
Scroll to Top