ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਖੂਨਦਾਨ ਕਰਦਿਆਂ ਸ਼ਰਧਾਂਜਲੀ ਭੇਟ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਖੂਨਦਾਨ ਕਰਦਿਆਂ ਸ਼ਰਧਾਂਜਲੀ ਭੇਟ

ਲੌਂਗੋਵਾਲ/ਸੰਗਰੂਰ, 20 ਅਗਸਤ (ਹਰਪ੍ਰੀਤ ਕੌਰ ਬਬਲੀ)

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਆਯੋਜਿਤ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਖੁਦ ਖੂਨਦਾਨ ਕਰਕੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਨਿਵੇਕਲਾ ਉਪਰਾਲਾ ਕਰਦੇ ਹੋਏ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਖੂਨ ਦੀ ਘਾਟ ਕਾਰਨ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਵਾਲੇ ਲੋੜਵੰਦਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ ਅਤੇ ਇਸ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੈ।

ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਸ਼੍ਰੀ ਅਰੋੜਾ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਤੇ ਜ਼ਿਲਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਦਾ ਮਕਸਦ ਵੀ ਮਨੁੱਖਤਾ ਦੀ ਸੇਵਾ ਹੀ ਹੈ ਜਿਸ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੋਵੇਗੀ।

1 thought on “ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਖੂਨਦਾਨ ਕਰਦਿਆਂ ਸ਼ਰਧਾਂਜਲੀ ਭੇਟ”

  1. Pingback: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਖੂਨਦਾਨ ਕਰਦਿਆਂ ਸ਼ਰਧਾਂਜ

Comments are closed.

Scroll to Top