ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ

ਰਘਵੀਰ ਹੈਪੀ , ਬਰਨਾਲਾ, 4 ਜਨਵਰੀ 2023
     ਇੱਥੇ ਡੀਸੀ ਕੰਪਲੈਕਸ ਵਿਖੇ ਸਥਿਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ਦੇ ਸਬੰਧ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ ਮਗਰੋਂ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ।
   ਇਸ ਮੌਕੇ ਡਿਪਟੀ ਕਮਿਸ਼ਨਰ ਸ‍੍ਰੀਮਤੀ ਪੂਨਮਦੀਪ ਕੌਰ ਅਤੇ ਐੱਸਡੀਐਮ ਸ. ਗੋਪਾਲ ਸਿੰਘ ਸਣੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਾਜ਼ਰੀ ਲਵਾਈ।                                           

Scroll to Top