ਰਾਜ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਚੈੱਸ ਟੀਮ ਦੀ ਝੋਲੀ ਸਿਲਵਰ ਮੈਡਲ  

ਸੋਨੀ/ ਬਰਨਾਲਾ, 21 ਅਕਤੂਬਰ  2022

ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ। ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਚੈੱਸ ਦੀ ਟੀਮ ਨੇ ਜਲੰਧਰ ਵਿੱਚ ਹੋਏ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉਮਰ ਵਰਗ 21-40 ‘ਚ ਸਿਲਵਰ ਮੈਡਲ ਹਾਸਿਲ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਲੰਧਰ ਵਿੱਚ ਹੋਏ ਚੈੱਸ ਦੇ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਲਕਸ਼ ਬਾਂਸਲ, ਲਵਿਸ਼, ਜਤਿਨ ਦੁਆ, ਮਯੰਕ, ਸੌਰਵ ਗੋਇਲ ਦੀ ਟੀਮ ਨੇ ਦੂਜੀ ਪੁਜੀਸ਼ਨ ਪ੍ਰਾਪਤ ਕਰਦੇ ਹੋਏ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਮੌਕੇ ਖੇਡ ਵਿਭਾਗ ਵੱਲੋਂ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ।
ਇਸ ਮੌਕੇ ਬਰਨਾਲਾ ਚੈੱਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੁਨਿੰਦਰ ਜੋਸ਼ੀ, ਪ੍ਰਧਾਨ ਨੀਲਕੰਠ ਸ਼ਰਮਾ, ਐਡਵੋਕੇਟ ਦੀਪਕ ਰਾਏ ਜਿੰਦਲ, ਮੁਨੀਸ਼ ਸਿੰਗਲਾ, ਰੌਬਿਨ ਗੁਪਤਾ, ਮੋਹਿਤ ਬਾਂਸਲ, ਰਾਕੇਸ਼ ਕੁਮਾਰ, ਰਮੇਸ਼ ਕੁਮਾਰ, ਰੋਹਨ, ਸਕੁਲ ਕੌਸ਼ਲ, ਸੁਨੀਲ ਜਿੰਦਲ ਤੇ ਚੇਤਨ ਸ਼ਰਮਾ ਵੱਲੋਂ ਵੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ।

Scroll to Top