ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਪ੍ਰਸ਼ਾਸ਼ਨ ਨੇ ਮੰਗੀਆਂ ਅਰਜ਼ੀਆਂ

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ‘ਚ 30 ਨਵੰਬਰ 2022 ਤੱਕ ਭੇਜੀਆਂ ਜਾ ਸਕਦੀਆਂ ਅਰਜ਼ੀਆਂ

ਪੁਰਸਕਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਨਕਦ ਇਨਾਮ: ਡਿਪਟੀ ਕਮਿਸ਼ਨਰ


ਰਵੀ ਸੈਣ , ਬਰਨਾਲਾ, 29 ਅਕਤੂਬਰ 2022
    ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇ, ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆ ਵਿਰੁੱਧ ਜਾਗਰੂਕਤਾ, ਵਿੱਦਿਅਕ ਯੌਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
      ਉਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਜ਼ਿਲੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ 30 ਨਵੰਬਰ 2022 ਤੱਕ ਭੇਜ ਸਕਦੇ ਹਨ।
Scroll to Top