ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰੀ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਪੰਥ ਨੂੰ ਪਿਆ ਵੱਡਾ ਘਾਟਾ : ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰੀ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਪੰਥ ਨੂੰ ਪਿਆ ਵੱਡਾ ਘਾਟਾ : ਪ੍ਰੋ. ਬਡੂੰਗਰ

ਪਟਿਆਲਾ , 22 ਸਤੰਬਰ (ਰਾਜੇਸ਼ ਗੋਤਮ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਗੜ੍ਹਸ਼ੰਕਰ ਤੋਂ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰੀ ਦੇ ਹੋਏ ਅਚਾਨਕ ਦੇਹਾਂਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਭਗਵੰਤ ਸਿੰਘ ਧੰਗੇੜਾ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ  ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ 57 ਸਾਲਾਂ ਦੇ ਬੀਬੀ ਰਣਜੀਤ ਮਾਹਿਲਪੁਰੀ  ਕੌਰ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ਤੇ  ਅੱਜ ਉਨ੍ਹਾਂ ਬਾਅਦ ਦੁਪਹਿਰ ਤਕਰੀਬਨ ਸਾਢੇ ਬਾਰਾਂ ਵਜੇ ਆਖਰੀ ਸਾਹ ਲਏ। ਉਨ੍ਹਾਂ ਕਿਹਾ ਕਿ ਮਿਹਨਤਕਸ਼ ਬੀਬੀ ਰਣਜੀਤ ਕੌਰ ਮਾਹਿਲਪੁਰੀ  ਦੇ ਅਕਾਲ ਚਲਾਣਾ ਹੋ ਜਾਣ ਪਰਿਵਾਰ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ  ਕਮੇਟੀ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਬੀਬੀ ਰਣਜੀਤ ਕੌਰ ਮਾਹਿਲਪੁਰੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਮੋਹਰੀ ਸੇਵਾਵਾਂ  ਨਿਭਾਉਂਦੇ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਪੰਥ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਬੀਬੀ ਰਣਜੀਤ ਕੌਰ ਮਾਹਿਲਪੁਰ  ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ । ਇਸ ਮੌਕੇ ਤੇ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਹਰਵਿੰਦਰ ਸਿੰਘ ਬੱਬਲ, ਸਾਬਕਾ ਚੇਅਰਮੈਨ ਬਰਿੰਦਰ ਸਿੰਘ ਸੋਢੀ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਸਰਸੀ, ਮੀਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗਡ਼੍ਹ’ ਜਥੇਦਾਰ ਸਵਰਨ ਸਿੰਘ ਗੋਪਾਲੋਂ, ਸ਼ਰਨਜੀਤ ਸਿੰਘ ਚਨਾਰਥਲ ਯੂਥ ਆਗੂ, ਮਹਿੰਦਰ ਸਿੰਘ ਬਾਗੜੀਆਂ, ਦਿਲਬਾਗ ਸਿੰਘ ਬਾਘਾ, ਦਰਸ਼ਨ ਸਿੰਘ ਚਨਾਰਥਲ ਖੁਰਦ, ਸੁਰਿੰਦਰ ਸਿੰਘ ਸੁਹਾਗਹੇੜੀ ਸਮੇਤ ਅਕਾਲੀ ਵਰਕਰਾਂ ਵੱਲੋਂ ਵੀ ਬੀਬੀ ਰਣਜੀਤ ਕੌਰ ਮਾਹਿਲਪੁਰੀ ਦੇ ਅਚਾਨਕ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Scroll to Top