ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਅੱਗੇ ਆਇਆ ਵਿਧਾਇਕ ਬੱਗਾ

ਬੇਅੰਤ ਸਿੰਘ ਬਾਜਵਾ , ਲੁਧਿਆਣਾ, 15 ਜੁਲਾਈ 2023

  ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ੍ ਸਭਾ ਹਲਕਾ ਉਤਰੀ ਤੋ ਵਿਧਾਇਕ ਮਦਨ੍ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਜੋਂ ਪ੍ਰਦਾਨ ਕੀਤੀ ਹੈ।
ਉਨ੍ਹ ਕਿਹਾ ਕਿ ਪੰਜਾਬ ਵਿੱਚ ਕੁਦਰਤੀ ਆਫ਼ਤ ਦੇ ਰੂਪ ਵਿੱਚ ਆਏ ਹੜ ਨੇ ਭਾਰੀ ਨੁਕਸਾਨ ਕੀਤਾ ਹੈ, ਵੱਡੇ ਪੱਧਰ ਤੇ ਪੰਜਾਬ ਸਰਕਾਰ, ਸਮਾਜਸੇਵੀ ਸੰਸਥਾਵਾਂ ਪੰਜਾਬ ਦੇ ਆਮ ਲੋਕ ਹੜ ਪੀੜਿਤਾਂ ਦੀ ਮਦਦ ਵਿਚ ਲੱਗੇ ਹੋਏ ਹਨ ਜੋ ਸਾਡਾ ਸਭ ਦਾ ਫ਼ਰਜ਼ ਵੀ ਬਣਦਾ ਹੈ।

ਉਨ੍ਹਾ ਵਲੋ ਅਤੇ ਉਨ੍ਹਾਂ ਦੀ ਸਮੁੱਚੀ  ਟੀਮ ਵਲੋ ਵੀ ਪਹਿਲੇ ਦਿਨ ਤੋ ਹੀ ਆਪਣਾ ਫਰਜ਼ ਸਮਝ ਕੇ ਸੇਵਾ ਕੀਤੀ ਜਾ ਰਹੀ  ਹੈ । ਉਨ੍ਹਾ  ਬਤੌਰ ਵਿਧਾਇਕ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਹੜ ਰਾਹਤ ਫੰਡ ‘ਚ ਦੇਣ ਦਾ ਫੈਸਲਾ ਕੀਤਾ ਹੈ ।

Scroll to Top