ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਡੇਟਾ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਡੇਟਾ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਲੁਧਿਆਣਾ, 30 ਅਗਸਤ (ਦਵਿੰਦਰ ਡੀ ਕੇ)

ਪ੍ਰਸ਼ਾਸਨ ਵੱਲੋਂ ਆਧਾਰ ਕਾਰਡ ਦੇ ਡੇਟਾ ਨੂੰ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਲੁਧਿਆਣਾ ਜ਼ਿਲ੍ਹੇ ਨੂੰ ਇਸ ਅਭਿਆਸ ਲਈ ਪਾਇਲਟ ਵਜੋਂ ਚੁਣਿਆ ਗਿਆ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਜਨਤਕ ਜੀਵਨ ਵਿੱਚ ਆਧਾਰ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਆਪਣੇ ਯੂ.ਆਈ.ਡੀ.ਏ.ਆਈ. ਨੂੰ ਨਵੀਨਤਮ ਅਤੇ ਸਹੀ ਜਨਸੰਖਿਆ ਜਾਣਕਾਰੀ ਨਾਲ ਅਪਡੇਟ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਧਾਰ ਡੇਟਾ ਨੂੰ ਅਪਡੇਟ ਕਰਨ ਲਈ ਵਸਨੀਕਾਂ ਦੀ ਮਦਦ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਯੂ.ਆਈ.ਡੀ.ਏ.ਆਈ. ਨਾਲ ਮਿਲ ਕੇ ਪਛਾਣ/ਪਤੇ ਦੇ ਸਬੂਤ ਵਜੋਂ ਦਸਤਾਵੇਜ਼ਾਂ ਨੂੰ ਅਪਲੋਡ ਕਰਨ ਦੇ ਨਾਲ-ਨਾਲ ਆਧਾਰ ਡੇਟਾ ਨੂੰ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੁਧਿਆਣਾ ਜ਼ਿਲ੍ਹੇ ਨੂੰ ਪਾਇਲਟ ਵਜੋਂ ਚੁਣਿਆ ਗਿਆ  ਜਿਸ ਤਹਿਤ ਨਾਨ ਸਟੇਟ ਰਜਿਸਟਰਾਰ ਜਿਵੇਂ ਕਿ ਸੀ.ਐਸ.ਈ. ਈ-ਗਵਰਨੈਂਸ, ਬੀ.ਐਸ.ਐਨ.ਐਲ., ਡਾਕ ਵਿਭਾਗ, ਬੈਂਕਾਂ ਆਦਿ ਵਿੱਚ ਆਧਾਰ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਪੂਰੇ ਜ਼ਿਲ੍ਹੇ ਦੀ ਕਵਰੇਜ ਨੂੰ ਯਕੀਨੀ ਬਣਾਉਣ ਲਈ ਕੈਂਪਾਂ ਲਈ ਇੱਕ ਵਿਆਪਕ ਸ਼ਡਿਊਲ ਤਿਆਰ ਕਰਨ। ਉਨ੍ਹਾਂ ਕਿਹਾ ਕਿ ਕੈਂਪਾਂ ਸਬੰਧੀ ਯੋਗ ਜਾਗਰੂਕਤਾ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।

1 thought on “ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਡੇਟਾ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਕੀਤੀ ਜਾਵੇਗੀ ਸ਼ੁਰੂ”

  1. Pingback: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਡੇਟਾ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਕੀਤੀ ਜਾਵੇਗੀ ਸ਼ੁਰੂ

Comments are closed.

Scroll to Top