ਕੈਬਨਿਟ ਮੰਤਰੀ ਮੀਤ ਹੇਅਰ ਨੇ ਲੋਕਾਂ ਨੂੰ ਦਿੱਤੀ ਦਸਹਿਰੇ ਦੇ ਤਿਉਹਾਰ ਦੀ ਵਧਾਈ

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਦਸਹਿਰੇ ਦੇ ਤਿਉਹਾਰ ਦੀ ਵਧਾਈ


ਰਵੀ ਸੈਣ , ਬਰਨਾਲਾ, 4 ਅਕਤੂਬਰ 2022
    ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ ਅਤੇ ਸਹਿਣਸ਼ੀਲਤਾ, ਸਦਭਾਵਨਾ ਅਤੇ ਆਦਰਸ਼ਾਂ ਦੀਆਂ ਰਵਾਇਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।
  ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਗਵਾਨ ਰਾਮ ਦੀ ਲੰਕਾ ’ਤੇ ਜਿੱਤ ਦੇ ਸੰਦਰਭ ਵਿੱਚ ਮਨਾਇਆ ਜਾਂਦਾ ਦੁਸਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ। ਉਨਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਆਪਸੀ ਮੇਲ-ਮਿਲਾਪ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Scroll to Top