ਆਜ਼ਾਦੀ ਘੁਲਾਟੀਆਂ/ਵਾਰਡਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ: ਲਵਜੀਤ ਕਲਸੀ

ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਤੇ ਅਧਿਕਾਰੀਆਂ ਨਾਲ ਮੀਟਿੰਗ
ਰਵੀ ਸੈਣ , ਬਰਨਾਲਾ, 14 ਫਰਵਰੀ 2023
      ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਜ਼ਾਦੀ ਘੁਲਾਟੀਆਂ/ ਉਨਾਂ ਦੇ ਵਾਰਡਾਂ ਦੇ ਮਸਲੇ ਹੱਲ ਕਰਨ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ੍ਰੀਮਤੀ ਲਵਜੀਤ ਕਲਸੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਮੀਟਿੰਗ ਕੀਤੀ।                             
     ਉਨਾਂ ਆਜ਼ਾਦੀ ਘੁਲਾਟੀਆਂ/ਵਾਰਡਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਅਤੇ ਉਨ੍ਹਾਂ ਦੇ ਪਰਿਵਾਰ ਸਾਡੇ ਦੇਸ਼ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਦਫਤਰਾਂ ‘ਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਮੈਡਮ ਲਵਜੀਤ ਕਲਸੀ ਨੇ ਕੁਝ ਮਸਲੇ ਮੌਕੇ ’ਤੇ ਹੱਲ ਕੀਤੇ ਅਤੇ ਬਾਕੀ ਸਮੱਸਿਆਵਾਂ ਦੇ ਸਮਾਂਬੱਧ ਨਿਬੇੜੇ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।                                                
ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਵਾਰਡ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Scroll to Top