ਪੰਜਾਬ ਸਰਕਾਰ ਵੱਲੋਂ ਫੌਜ ਚ ਭਰਤੀ ਲਈ ਮੁਫਤ ਟ੍ਰੇਨਿੰਗ ਕੈਂਪ ਸੀ-ਪਾਈਟ ਬੋੜਾਵਾਲ (ਮਾਨਸਾ) ਵਿਖੇ 

ਗਗਨ ਹਰਗੁਣ, ਬਰਨਾਲਾ, 14 ਜੁਲਾਈ 2023


      ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ -ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਸੰਗਰੂਰ ਅਤੇ ਬਰਨਾਲਾ ਦੇ ਆਰਮੀ, ਨੇਵੀ- ਅਤੇ ਫੋਰਸ ਅਤੇ ਐੱਸ.ਐੱਸ. ਸੀ ਜੀ.ਡੀ. (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ ਰਾਈਫਲ, ਸੀ.ਆਈ.ਐੱਸ.ਐੱਫ ਅਤੇ ਪੰਜਾਬ ਪੁਲਿਸ) ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ । ਜਿੱਥੇ ਵਧੀਆਂ ਕਲਾਸ ਰੂਮ, ਖੁੱਲੇ ਗਰਾਉਂਡ, ਰਹਿਣ ਲਈ ਵਧੀਆਂ ਰਿਹਾਇਸ਼ ਅਤੇ ਹੈਲਥੀ ਖਾਣਾ ਮੁਫਤ ਦਿੱਤਾ ਜਾਵੇਗਾ ।                                 
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਧਿਕਾਰੀ ਆਨਰੇਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਤਜਰਬੇਕਾਰ ਅਧਿਆਪਕ ਅਤੇ ਪੀ.ਟੀ. ਸਟਾਫ ਮੌਜੂਦ ਹੈ । ਸਿਖਲਾਈ ਲੈਣ ਦੇ ਚਾਹਵਾਨ ਲੜਕੇ ਹੇਠ ਲਿਖੇ ਦਸਤਾਵੇਜ਼ ਲੈ ਕੇ ਭਿੱਖੀ-ਬੁਢਲਾਡਾ ਮੇਨ ਰੋਡ ਤੇ ਪੈਂਦੇ ਪਿੰਡ ਬੋੜਾਵਾਲ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਚਾਹਵਾਨ ਨੌਜਵਾਨ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, 2 ਪਾਸਪੋਰਟ ਸਾਈਜ਼ ਫੋਟੋ ਅਤੇ ਜਾਤੀ ਸਰਟੀਫਿਕੇਟ, ਰੈਂਜੀਡੈਂਸ ਸਰਟੀਫਿਕੇਟ ਲਈ ਕੇ ਆਉਣ ।
ਫਿਜੀਕਲ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ ।  ਵਧੇਰੇ ਜਾਣਕਾਰੀ ਲਈ 97792-50214, 90563-35220 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Scroll to Top