ਹਰ ਘਰ ਤਿਰੰਗਾ

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਿਰੰਗੇ ਝੰਡੇ ਦੀ ਮਰਿਆਦਾ ਬਰਕਰਾਰ ਰੱਖੀ ਜਾਵੇ

ਬੇਅੰਤ ਬਾਜਵਾ, ਲੁਧਿਆਣਾ, 8 ਅਗਸਤ 2023

  ਜ਼ਿਲ੍ਹਾ ਨੋਡਲ ਅਫ਼ਸਰ ਹਰ ਘਰ ਤਿਰੰਗਾ-ਕਮ-ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਆਗਾਮੀ ਸੁਤੰਤਰਤਾ ਦਿਵਸ ਤਹਿਤ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਝੰਡਾ ਲਹਿਰਾਇਆ ਜਾਵੇ। 
   ਉਨ੍ਹਾ ਇਹ ਵੀ ਦੱਸਿਆ ਕਿ ਤਿਰੰਗੇ ਝੰਡੇ ਦੀ ਮਰਿਆਦਾ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਰਕਰਾਰ ਰੱਖ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਝੰਡੇ ਜਿਨ੍ਹਾਂ ਦਾ ਸਾਈਜ 20×30 ਇੰਚ ਹੈ ਜੋਕਿ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ, ਨੇੜੇ ਥਾਣਾ ਸਦਰ, ਲੁਧਿਆਣਾ ਤੋਂ ਸਿਰਫ 21 ਰੁਪਏ ਪ੍ਰਤੀ ਝੰਡਾ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ।

Scroll to Top