ਸਕੂਲ ਵਿਦਿਆਰਥੀਆਂ ਦੀ ਰੈਲੀ/ਪ੍ਰੋਗਰਾਮਾਂ ਲਈ ਐਸਡੀਐਮ ਦੀ ਪ੍ਰਵਾਨਗੀ ਜ਼ਰੂਰੀ


ਹੁਕਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖਤ ਕਾਰਵਾਈ
ਬਰਨਾਲਾ,
ਕਰੋਨਾ ਵਾਇਰਸ ਫੈਲਣ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਇਹਤਿਆਤ ਵਰਤੇ ਜਾ ਰਹੇ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਦੇ ਹੁਕਮਾਂ ਅਨੁਸਾਰ ਐਸਡੀਐਮ ਬਰਨਾਲਾ ਅਤੇ ਤਪਾ ਅਨਮੋਲ ਸਿੰਘ ਧਾਲੀਵਾਲ ਨੂੰ ਸਕੂਲੀ ਬੱਚਿਆਂ ਵੱਲੋਂ ਜਾਗਰੂਕਤਾ ਰੈਲੀਆਂ/ਪ੍ਰੋਗਰਾਮਾਂ ਭਾਗ ਲੈਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਸਬੰਧ ਵਿੱਚ ਐਸਡੀਐਮ ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸੈੈਕੰਡਰੀ ਅਤੇ ਐਲੀਮੈਂਟਰੀ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਰਨਾਲਾ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੇ ਆਪਣੇ ਅਧੀਨ ਪੈਂਦੇ ਸਮੂਹ ਸਕੂਲ ਮੁਖੀਆਂ (ਏਡਿਡ ਅਤੇ ਪ੍ਰਾਈਵੇਟ ਸਣੇ) ਨੂੰ ਹਦਾਇਤ ਕੀਤੀ ਜਾਵੇ ਕਿ ਵਿਦਿਆਰਥੀਆਂ ਦੀ ਕੋਈ ਵੀ ਜਾਗਰੂਕਤਾ ਰੈਲੀ ਅਤੇ ਪ੍ਰੋਗਰਾਮ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਕੂਲ ਮੁਖੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

Scroll to Top