BGS ਪਬਲਿਕ ਸਕੂਲ ਬਰਨਾਲਾ ਨੂੰ ਮਿਲਿਆ ਨਵਾਂ ਪ੍ਰਿੰਸੀਪਲ

ਡਾ. ਸੰਦੀਪ ਕੁਮਾਰ ਲੱਠ ਨੇ ਸੰਭਾਲਿਆ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਪ੍ਰਿੰਸੀਪਲ ਦਾ ਅਹੁਦਾ

ਰਵੀ ਸੈਣ , ਬਰਨਾਲਾ 30 ਨਵੰਬਰ 2022

    ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਮਿਤੀ 30 ਨਵੰਬਰ 2022 ਨੂੰ ਨਵੇਂ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਦੀ ਨਿਯੁਕਤੀ ਕੀਤੀ ਗਈ, ਜੋ ਕਿ ਐਮ ਐੱਸ ਸੀ ਕਮਿਸਟਰੀ, ਐੱਮ ਐਡ ਅਤੇ ਪੀ ਐੱਚ ਡੀ ਹਨ। ਇਹ ਜਾਣਕਾਰੀ ਐਮ. ਡੀ. ਸ. ਰਣਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ  ਪ੍ਰਿੰਸੀਪਲ ਸ਼੍ਰੀ ਸੰਦੀਪ ਕੁਮਾਰ ਲੱਠ ਪਿਛਲੇ 20 ਸਾਲਾਂ ਤੋਂ ਪੰਜਾਬ, ਗੁਜਰਾਤ ਅਤੇ ਮਹਾਰਾਸ਼ਟਰ ਦੇ ਸੀ ਬੀ ਐਸ ਸੀ ਸਕੂਲਾਂ ਵਿਖੇ ਬਤੌਰ ਪ੍ਰਿੰਸੀਪਲ ਸ਼ਾਨਦਾਰ  ਸੇਵਾਵਾਂ ਨਿਭਾ ਚੁੱਕੇ ਹਨ।ਪ੍ਰਿੰਸੀਪਲ ਸ਼੍ਰੀ ਸੰਦੀਪ ਕੁਮਾਰ ਲੱਠ ਨੇ ਆਪਣੇ ਭਾਸ਼ਨ ਵਿੱਚ ਆਪਣੀ ਪ੍ਰਿੰਸੀਪਲ ਵਜੋਂ ਨਿਯੁਕਤੀ ਲਈ ਸਕੂਲ ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿੰਨਾਂ ਨੇ ਉਹਨਾਂ ਨੂੰ ਇਸ ਨਾਮਵਰ ਸੰਸਥਾ ਵਿੱਚ ਸੇਵਾਵਾਂ ਨਿਭਾਉਣ ਦਾ ਮੌਕਾ ਦਿੱਤਾ।

    ਉਹਨਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮੈਨੇਜਮੈਂਟ ਨੂੰ ਕਦੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਮਿਲੇਗਾ। ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਉਹ ਇਸ ਭਵਿੱਖ ਨੂੰ ਉੱਜਵਲ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।                    ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸਨਲ ਟਰਸਟ ਦੇ ਟਰੱਸਟੀ ਬਾਬਾ ਹਾਕਮ ਸਿੰਘ, ਬਾਬਾ ਕੇਵਲ ਕ੍ਰਿਸ਼ਨ, ਮਹੰਤ ਸੁਰਜੀਤ ਸਿੰਘ, ਐਮ. ਡੀ. ਸ. ਰਣਪ੍ਰੀਤ ਸਿੰਘ, ਸ. ਸਿਮਰਨਜੋਤ ਸਿੰਘ, ਵਾਇਸ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਰਿਹਾ ਸਮੂਹ ਸਟਾਫ ਅਤੇ ਬੱਚੇ ਹਾਜਰ ਸਨ।

Scroll to Top